Punjab
Punjab ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜਾਣਗੇ ਉਚੇਰੀ ਸਿੱਖਿਆ ਦੀਆਂ ਨਾਮੀ ਸੰਸਥਾਵਾਂ ਦੇ ਦੌਰੇ ‘ਤੇ
Chandigarh : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਸਿੱਖਿਆ ਹਾਸਲ ਕਰਨ ਦੀ ਚੇਟਕ ਲਾਉਣ ਅਤੇ ਇਨ੍ਹਾਂ ਸੰਸਥਾਵਾਂ ਤੋਂ ਜਾਣੂ ਕਰਵਾਉਣ ਲਈ ਇਕ ਯੋਜਨਾ ਤਿਆਰ ਕੀਤੀ ਹੈ। ਹੋਰ ਪੜੋ -
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਸਿੱਖਿਆ ਹਾਸਲ ਕਰਨ ਦੀ ਚੇਟਕ ਲਾਉਣ ਅਤੇ ਇਨ੍ਹਾਂ ਸੰਸਥਾਵਾਂ ਤੋਂ ਜਾਣੂ ਕਰਵਾਉਣ ਲਈ ਇਕ ਯੋਜਨਾ ਤਿਆਰ ਕੀਤੀ ਹੈ। ਇਸ ਯੋਜਨਾ ਦੇ ਤਹਿਤ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਾਮੀਂ ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਇਆ ਜਾਵੇਗਾ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਫ਼ੈਸਲੇ ਨਾਲ 3661 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ 9ਵੀਂ ਤੋਂ 12 ਵੀਂ ਤੱਕ 20 ਵਿਦਿਆਰਥੀਆਂ (5 ਵਿਦਿਆਰਥੀ ਪ੍ਰਤੀ ਜਮਾਤ) ਨੂੰ ਇਨ੍ਹਾਂ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਇਆ ਜਾਵੇਗਾ। ਮੰਤਰੀ ਨੇ ਦੱਸਿਆ ਕਿ ਸਰਕਾਰ ਇਸ ਕੰਮ ਲਈ 1 ਕਰੋੜ 46 ਲੱਖ 44 ਹਜ਼ਾਰ ਖਰਚ ਕਰੇਗੀ।
Latest News, Punjab News, read most reliable Punjabi Khabran on website World Media USA
wmusa2022
0
Tags :