National
ਬਿਲਕਿਸ ਬਾਨੋ ਨੇ ਮੁੜ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ !
Bilkis Bano Moves Supreme Court : 2002 ਦੇ ਗੋਧਰਾ ਦੰਗਿਆਂ (Godhra Riots) ਦੌਰਾਨ ਸਮੂਹਿਕ ਜਬਰ ਜਨਾਹ (Gang Rape) ਦੀ ਸ਼ਿਕਾਰ ਬਿਲਕਿਸ ਬਾਨੋ ਨੇ ਇੱਕ ਵਾਰ ਫਿਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹੋਰ ਪੜੋ -
Delhi : 2002 ਦੇ ਗੋਧਰਾ ਦੰਗਿਆਂ ਦੌਰਾਨ ਸਮੂਹਿਕ ਜਬਰ ਜਨਾਹ ਦੀ ਸ਼ਿਕਾਰ ਬਿਲਕਿਸ ਬਾਨੋ ਨੇ ਇੱਕ ਵਾਰ ਫਿਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਬਿਲਕਿਸ ਬਾਨੋ ਨੇ ਸੁਪਰੀਮ ਕੋਰਟ ਦੇ ਉਸ ਹੁਕਮ ਖਿਲਾਫ ਰੀਵਿਊ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਚ ਅਦਾਲਤ ਨੇ ਰਿਹਾਈ ਦਾ ਫੈਸਲਾ ਗੁਜਰਾਤ (Gujarat) ਸਰਕਾਰ ‘ਤੇ ਛੱਡ ਦਿੱਤਾ ਸੀ। ਬਿਲਕਿਸ ਬਾਨੋ ਨੇ ਵੀ ਸਾਰੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਬਾਨੋ ਨੇ ਸੁਪਰੀਮ ਕੋਰਟ ਤੋਂ ਸਾਰੇ ਦੋਸ਼ੀਆਂ ਨੂੰ ਵਾਪਸ ਜੇਲ੍ਹ ਭੇਜਣ ਦੀ ਮੰਗ ਕੀਤੀ ਹੈ।
ਬਿਲਕਿਸ ਬਾਨੋ ਦੇ ਵਕੀਲ ਨੇ ਇਸ ਮਾਮਲੇ ਦਾ ਜ਼ਿਕਰ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ (Chief Justice DY Chandrachud) ਦੇ ਸਾਹਮਣੇ ਸੂਚੀਬੱਧ ਕਰਨ ਲਈ ਕੀਤਾ। ਸੀਜੇਆਈ ਚੰਦਰਚੂੜ ਨੇ ਕਿਹਾ ਕਿ ਉਹ ਇਸ ਮੁੱਦੇ ਦੀ ਘੋਖ ਕਰਨਗੇ ਕਿ ਕੀ ਦੋਵੇਂ ਪਟੀਸ਼ਨਾਂ ਨੂੰ ਇਕੱਠਿਆਂ ਸੁਣਿਆ ਜਾ ਸਕਦਾ ਹੈ ਤੇ ਕੀ ਉਨ੍ਹਾਂ ਨੂੰ ਇੱਕੋ ਬੈਂਚ ਅੱਗੇ ਸੁਣਿਆ ਜਾ ਸਕਦਾ ਹੈ।
Latest News, Punjab News, read most reliable Punjabi Khabran on website World Media USA
wmusa2022
0
Tags :