Punjab

SGPC ਨੇ ਵਿਸਾਖੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜੱਥੇ ਲਈ ਪਾਸਪੋਰਟ ਮੰਗੇ !

Share
SGPC ਨੇ ਵਿਸਾਖੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜੱਥੇ ਲਈ ਪਾਸਪੋਰਟ ਮੰਗੇ !

Amritsar: ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਜਥਾ ਰਵਾਨਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2023 ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਭੇਜਿਆ ਜਾਵੇਗਾ,
ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਦਸੰਬਰ 2022 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫ਼ੋਟੋ ਕਾਪੀ ਦਿੱਤੀ ਜਾਵੇ।

Latest News, Punjab News, read most reliable Punjabi Khabran on website World Media USA

Tags :