Punjab
Mossewala ਕਤਲ ਮਾਮਲੇ ’ਚ ਹੁਣ ਗਾਇਕਾਂ ਤੋਂ ਹੋਵੇਗੀ ਪੁੱਛਗਿੱਛ !
Mansa : ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ਦੀ ਜਾਂਚ ਹੁਣ ਸੰਗੀਤ ਜਗਤ ਵੱਲ ਵਧਣ ਲੱਗੀ ਹੈ। ਖ਼ਬਰਾਂ ਵਿਚ ਕਿਹਾ ਗਿਆ ਹੈ ਕਿ ਮਾਨਸਾ ਪੁਲਿਸ ਵੱਲੋਂ ਇਸ ਮਾਮਲੇ ’ਚ ਛੇਤੀ ਹੀ ਪ੍ਰਸਿੱਧ ਪੰਜਾਬੀ ਗਾਇਕ Babbu Mann,Mankirat Aulakh ਤੇ Dilpreet Dhillon ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਪਿੰਡ ਮੂਸਾ ਦੇ 28 ਸਾਲਾ ਗਾਇਕ ਸ਼ਿਵਦੀਪ ਸਿੰਘ ਸਿੱਧੂ ਮੂਸੇ ਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰ ਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਲਗਾਤਾਰ ਇਹ ਮੰਗ ਕਰਦੇ ਆ ਰਹੇ ਹਨ ਕਿ ਉਸ ਦੇ ਪੁੱਤਰ ਦੇ ਕਤਲ ਪਿੱਛੇ ਸੰਗੀਤ ਤੇ ਰਾਜਨੀਤਕ ਜਗਤ ਦੇ ਲੋਕ ਵੀ ਸ਼ਾਮਿਲ ਹੋ ਸਕਦੇ ਹਨ ਮਾਮਲੇ ਦੀ ਇਸ ਪੱਖੋਂ ਵੀ ਜਾਂਚ ਕੀਤੀ ਜਾਵੇ।
Latest News, Punjab News, read most reliable Punjabi Khabran on website World Media USA
wmusa2022
0
Tags :