Punjab
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਦੀ ਮੰਗ !
Amritsar – SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ (Narendra Modi)ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਇਸੇ ਸਾਲ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿਚ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਘੋਸ਼ਿਤ ਕੀਤਾ ਗਿਆ ਹੈ, ਜਦਕਿ ਇਹ ਨਾਮ ਸਿੱਖ ਇਤਿਹਾਸ ਅਤੇ ਸਿੱਖ ਸਿਧਾਂਤਾਂ ਦੀ ਭਾਵਨਾ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਐਲਾਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਿੱਖ ਵਿਦਵਾਨਾਂ ਦੀ ਇਕ ਕਮੇਟੀ ਬਣਾਈ ਗਈ ਸੀ, ਜਿਸ ਨੇ ਵੀਰ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਸੁਝਾਇਆ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਕ ਮਤਾ ਵੀ ਪਾਸ ਕੀਤਾ ਹੈ, ਜਿਸ ਤਹਿਤ ਪਹਿਲਾਂ ਵੀ ਸਰਕਾਰ ਨੂੰ ਅਪੀਲ ਕੀਤੀ ਜਾ ਚੁੱਕੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸੇ ਮਹੀਨੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਆ ਰਿਹਾ ਹੈ, ਜੋ ਸਿੱਖ ਇਤਿਹਾਸ ਦੀ ਭਾਵਨਾ ਅਨੁਸਾਰ ਹੀ ਮਨਾਇਆ ਜਾਣਾ ਚਾਹੀਦਾ ਹੈ। ਇਸ ਦੇ ਮੱਦੇਨਜ਼ਰ ਭਾਰਤ ਸਰਕਾਰ ਵਲੋਂ ਨੋਟੀਫਿਕੇਸ਼ਨ ਵਿਚ ਸੋਧ ਕੀਤੀ ਜਾਵੇ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਨਹੀਂ, ਸਗੋਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਐਲਾਨਿਆ ਜਾਵੇ।
Latest News, Punjab News, read most reliable Punjabi Khabran on website World Media USA
wmusa2022
0
Tags :