Punjab
ਪੰਜਾਬੀ ਬੋਲਣ ਤੋਂ ਰੋਕਣ ਵਾਲੇ ਸਕੂਲ ਹੋ ਜਾਣ ਸਾਵਧਾਨ; CM Mann ਨੇ ਕੀਤੀ ਤਾੜਨਾ
PATIALA ( Punjabi University ): ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-ਯੂਨੀਵਰਸਿਟੀ ਯੁਵਕ ਮੇਲੇ (Youth Festival) ਦੇ ਆਖ਼ਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਉਤੇ ਪਾਬੰਦੀ ਲਾਉਣਗੀਆਂ, ਉਨ੍ਹਾਂ ਵਿਰੁੱਧ ਸੂਬਾ ਸਰਕਾਰ ਕਰੜੀ ਕਾਰਵਾਈ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸਿੱਖਿਆ ਸੰਸਥਾਵਾਂ ਆਪਣੇ ਕੈਂਪਸਾਂ ਵਿੱਚ ਪੰਜਾਬੀ ਬੋਲਣ ਉਤੇ ਜੁਰਮਾਨੇ ਲਾ ਰਹੀਆਂ ਹਨ। ਮੁੱਖ ਮੰਤਰੀ ਨੇ ਅਜਿਹੀਆਂ ਸਿੱਖਿਆ ਸੰਸਥਾਵਾਂ ਨੂੰ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਅਜਿਹੇ ਜੁਰਮਾਨੇ ਲਾਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ।
Latest News, Punjab News, read most reliable Punjabi Khabran on website World Media USA
wmusa2022
0
Tags :