ਦੂਸਰੀ ਪੈਰਾ ਐਥਲੈਟਿਕਸ ਪੰਜਾਬ ਸਟੇਟ ਚੈਂਪੀਅਨਸ਼ਿਪ 18 ਤੇ 19 ਜਨਵਰੀ 2023 ਨੂੰ ਹੋਵੇਗੀ
ਜੈਤੋ 12 ਜਨਵਰੀ (ਹਰਮੇਲ ਪਰੀਤ ): ਅੱਜ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਪ੍ਰਧਾਨ ਚਰਨਜੀਤ ਸਿੰਘ ਬਰਾੜ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੂਸਰੀ ਪੈਰਾ ਐਥਲੈਟਿਕਸ ਪੰਜਾਬ ਸਟੇਟ ਚੈਂਪੀਅਨਸ਼ਿਪ 2022-23 ਇਸ ਵਾਰ 18 ਤੇ 19 ਜਨਵਰੀ 2023 ਨੂੰ ਪੰਜਾਬੀ ਯੂਨੀਵਰਸਿਟੀ ਦੇ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ (ਬਠਿੰਡਾ) ਵਿਖੇ ਹੋਵੇਗੀ। ਜਨਰਲ ਸੈਕਟਰੀ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਖਜ਼ਾਨਚੀ ਸ਼ਮਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਤੋਂ ਜੇਤੂ ਪੈਰਾ ਐਥਲੈਟਿਕਸ ਖਿਡਾਰੀ ਹਿੱਸਾ ਲੈਣਗੇ। ਇਸ ਸਟੇਟ ਚੈਂਪੀਅਨਸ਼ਿਪ ਵਿੱਚੋਂ ਜਿੱਤਣ ਵਾਲੇ ਖਿਡਾਰੀਆਂ ਦੀ ਚੋਣ ਨੈਸ਼ਨਲ ਚੈਂਪੀਅਨਸ਼ਿਪ ਲਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸਬ ਜੂਨੀਅਰ ਅਤੇ ਯੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਜਨਵਰੀ ਦੇ ਅੰਤਿਮ ਹਫ਼ਤੇ ਗੁਜਰਾਤ ਵਿੱਚ ਹੋਵੇਗੀ ਅਤੇ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਫਰਵਰੀ 2023 ਦੇ ਦੂਜੇ ਹਫ਼ਤੇ ਪੂਨੇ (ਮਹਾਂਰਾਸ਼ਟਰ) ਵਿਖੇ ਹੋਵੇਗੀ। ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿਖੇ ਹੋਣ ਵਾਲੀ ਦੂਸਰੀ ਪੈਰਾ ਐਥਲੈਟਿਕਸ ਪੰਜਾਬ ਸਟੇਟ ਚੈਂਪੀਅਨਸ਼ਿਪ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀ ਅੱਗੇ ਪੰਜਾਬ ਵੱਲੋਂ ਇਹਨਾਂ ਨੈਸ਼ਨਲ ਚੈਂਪੀਅਨਸ਼ਿਪਸ ਵਿੱਚ ਹਿੱਸਾ ਲੈਣ ਲਈ ਜਾਣਗੇ। ਉਹਨਾਂ ਪੰਜਾਬ ਦੇ ਸਮੂਹ ਜੇਤੂ ਪੈਰਾ ਐਥਲੈਟਿਕਸ ਖਿਡਾਰੀਆਂ ਨੂੰ ਇਸ ਚੈਂਪੀਅਨਸ਼ਿਪ ਵਿੱਚ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਆਗੂ ਮਹਿੰਦਰ ਸਿੰਘ ਕੇ ਪੀ, ਜੋਆਇੰਟ ਸੈਕਟਰੀ ਡਾ. ਰਮਨਦੀਪ ਸਿੰਘ, ਮੀਡੀਆ ਇੰਚਾਰਜ ਪ੍ਰਮੋਦ ਧੀਰ, ਕੋਚ ਦਵਿੰਦਰ ਸਿੰਘ ਟਫ਼ੀ ਬਰਾੜ, ਗੁਰਪ੍ਰੀਤ ਸਿੰਘ ਧਾਲੀਵਾਲ, ਯਾਦਵਿੰਦਰ ਕੌਰ, ਜਸਪਾਲ ਸਿੰਘ ਬਰਾੜ, ਜਗਰੂਪ ਸਿੰਘ ਸੂਬਾ, ਜਸਵਿੰਦਰ ਸਿੰਘ ਧਾਲੀਵਾਲ, ਮਨਪ੍ਰੀਤ ਸਿੰਘ ਸੋਖੋਂ, ਜਸਇੰਦਰ ਸਿੰਘ ਆਦਿ ਹਾਜ਼ਰ ਸਨ।