National

ਜਬਰੀ ਜਾਂ ਧੋਖੇ ਨਾਲ ਧਰਮ ਪਰਿਵਰਤਨ ਦਾ ਮੁੱਦਾ ਗੰਭੀਰ ਹੈ : Supreme Court of India

Share

New Delhi – ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਜਬਰੀ ਜਾਂ ਧੋਖੇ ਨਾਲ ਧਰਮ ਪਰਿਵਰਤਨ ਦਾ ਮੁੱਦਾ ਗੰਭੀਰ ਹੈ। ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ ਨੂੰ ਹੋਵੇਗੀ। ਸੁਪਰੀਮ ਕੋਰਟ ਇਕ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਸੀ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਦੇਸ਼ ਭਰ ਵਿਚ ਧੋਖੇ ਨਾਲ ਧਰਮ ਪਰਿਵਰਤਨ ਹੋ ਰਿਹਾ ਹੈ।

Latest News, Punjab News, read most reliable Punjabi Khabran on website World Media USA

Tags :