Government
SYL ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਟਲੀ, ਹੁਣ 15 ਮਾਰਚ ਨੂੰ ਹੋਵੇਗੀ ਸੁਣਵਾਈ
ਚੰਡੀਗੜ੍ਹ : ਅੱਜ ਐਸਵਾਈਐਲ ਨਹਿਰ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਦੋਵਾਂ ਧਿਰਾਂ ਦੀ ਸੁਣਵਾਈ ਕਰਦੇ ਹੋਏ ਮਾਮਲਾ ਦੀ ਸੁਣਵਾਈ 15 ਮਾਰਚ ਤਕ ਟਾਲ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਹਰਿਆਣਾ ਦੋਵਾਂ ਸੂਬਿਆਂ ਵਿਚਾਲੇ ਵਿਚੋਲਗੀ ਕਰਨ ਤੇ ਵਿਵਾਦ ਨੂੰ ਸੁਲਝਾਉਣ ਦਾ ਹੁਕਮ ਦਿੱਤਾ ਸੀ । ਇਸ ਮੁੱਦੇ ਨੂੰ ਲੈ ਕੇ 4 ਜਨਵਰੀ ਨੂੰ ਕੇਂਦਰੀ ਮੰਤਰੀ ਦੀ ਹਾਜ਼ਰੀ ‘ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਹੋਈ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਮੀਟਿੰਗ ਹੋਈ ਸੀ ਪਰ ਇਹ ਮੁੱਦਾ ਮੀਟਿੰਗਾਂ ਵਿਚ ਨਹੀਂ ਸੁਲਝ ਸਕਿਆ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਕੀਤੀ ਸੀ ਪਰ ਇਨ੍ਹਾਂ ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲ ਸਕਿਆ।
wmusa2022
0